Allah Yar Khan Jogi
ਅੱਲ੍ਹਾ ਯਾਰ ਖ਼ਾਂ ਜੋਗੀ

ਅੱਲ੍ਹਾ ਯਾਰ ਖ਼ਾਂ ਜੋਗੀ ਉਨੀਂਵੀਂ ਸਦੀ ਦੇ ਅਖ਼ੀਰ ਅਤੇ ਵੀਹਵੀਂ ਸਦੀ ਦੇ ਸ਼ੁਰੂ ਵਿਚ ਹੋਏ ਹਨ । ਉਹ ਧਾਰਮਿਕ ਮਨੁੱਖ ਸਨ, ਪਰ ਸਾਰੇ ਚੰਗੇ ਮਨੁੱਖਾਂ ਪ੍ਰਤੀ ਉਨ੍ਹਾਂ ਦੇ ਮਨ ਵਿਚ ਸ਼ਰਧਾ ਅਤੇ ਪਿਆਰ ਸੀ ।ਉਨ੍ਹਾਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸੰਬੰਧੀ ਦੋ ਮਰਸੀਏ ਲਿਖੇ । ਸ਼ਹੀਦਾਨ-ਏ-ਵਫ਼ਾ ਵਿਚ ਛੋਟੇ ਸਾਹਿਬਜ਼ਾਦਿਆਂ ਅਤੇ ਗੰਜ-ਏ-ਸ਼ਹੀਦਾਂ ਵਿਚ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਦਿਲ ਟੁੰਬਵਾਂ ਵਰਨਣ ਕੀਤਾ ਗਿਆ ਹੈ ।