Guru Angad Dev Ji
ਗੁਰੂ ਅੰਗਦ ਦੇਵ ਜੀ

ਗੁਰੂ ਅੰਗਦ ਦੇਵ ਜੀ (੩੧ ਮਾਰਚ ੧੫੦੪-੧੬ ਅਪ੍ਰੈਲ ੧੫੫੨) ਸਿੱਖਾਂ ਦੇ ਦੂਜੇ ਗੁਰੂ ਸਨ । ਉਨ੍ਹਾਂ ਦਾ ਜਨਮ ਪੰਜਾਬ ਦੇ ਮੁਕਤਸਰ ਜਿਲ੍ਹੇ ਦੇ ਸਰਾਏ ਨਾਗਾ ਪਿੰਡ ਵਿੱਚ ਹੋਇਆ । ਉਨ੍ਹਾਂ ਦਾ ਬਚਪਨ ਦਾ ਨਾਂ ਲਹਿਣਾ ਰੱਖਿਆ ਗਿਆ । ਉਨ੍ਹਾਂ ਦੇ ਪਿਤਾ ਫੇਰੂ ਮੱਲ ਜੀ ਵਪਾਰੀ ਸਨ ਤੇ ਉਨ੍ਹਾਂ ਦੀ ਮਾਤਾ ਜੀ ਦਾ ਨਾਂ ਸਭਰਾਈ ਜੀ ਸੀ । ੧੫੩੮ ਈ: ਵਿੱਚ ਗੁਰੂ ਨਾਨਕ ਦੇਵ ਜੀ ਨੇ ਆਪਣੇ ਦੋਵੇਂ ਪੁੱਤਰਾਂ ਨੂੰ ਛੱਡਕੇ ਉਨ੍ਹਾਂ ਨੂੰ ਆਪਣਾ ਉਤਰਾਧਿਕਾਰੀ ਨਿਯੁਕਤ ਕੀਤਾ ਅਤੇ ਉਨ੍ਹਾਂ ਦਾ ਨਾਂ ਵੀ ਅੰਗਦ ਰੱਖ ਦਿੱਤਾ । ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਬਣਾਈ । ਉਨ੍ਹਾਂ ਨੇ ਲੰਗਰ ਦੀ ਪ੍ਰਥਾ ਜਾਰੀ ਰੱਖੀ ਅਤੇ ਇਸ ਵਿੱਚ ਵਾਧਾ ਕੀਤਾ । ਉਨ੍ਹਾਂ ਨੇ ੬੩ ਸਲੋਕਾਂ ਦੀ ਰਚਨਾ ਕੀਤੀ ਜੋ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ ।

Salok Guru Angad Dev Ji

ਸਲੋਕ ਗੁਰੂ ਅੰਗਦ ਦੇਵ ਜੀ

  • ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ
  • ਅਗੀ ਪਾਲਾ ਕਿ ਕਰੇ ਸੂਰਜ ਕੇਹੀ ਰਾਤਿ
  • ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ
  • ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ
  • ਆਖਣੁ ਆਖਿ ਨ ਰਜਿਆ ਸੁਨਣਿ ਨ ਰਜੇ ਕੰਨ
  • ਆਪਿ ਉਪਾਏ ਨਾਨਕਾ ਆਪੇ ਰਖੈ ਵੇਕ
  • ਆਪੇ ਸਾਜੇ ਕਰੇ ਆਪਿ ਜਾਈ ਭਿ ਰਖੈ ਆਪਿ
  • ਆਪੇ ਜਾਣੈ ਕਰੇ ਆਪਿ ਆਪੇ ਆਣੈ ਰਾਸਿ
  • ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ
  • ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ
  • ਏਹ ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ
  • ਏਹ ਕਿਨੇਹੀ ਦਾਤਿ ਆਪਸ ਤੇ ਜੋ ਪਾਈਐ
  • ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ
  • ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ
  • ਸਾਹ ਚਲੇ ਵਣਜਾਰਿਆ ਲਿਖਿਆ ਦੇਵੈ ਨਾਲਿ
  • ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ
  • ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ
  • ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ
  • ਸਿਫਤਿ ਜਿਨਾ ਕਉ ਬਖਸੀਐ ਸੇਈ ਪੋਤੇਦਾਰ
  • ਸੇਈ ਪੂਰੇ ਸਾਹ ਜਿਨੀ ਪੂਰਾ ਪਾਇਆ
  • ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ
  • ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ
  • ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ
  • ਕਥਾ ਕਹਾਣੀ ਬੇਦੀਂ ਆਣੀ ਪਾਪੁ ਪੁੰਨੁ ਬੀਚਾਰੁ
  • ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ
  • ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ
  • ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ
  • ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ
  • ਜਪੁ ਤਪੁ ਸਭੁ ਕਿਛੁ ਮੰਨਿਐ
  • ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹ੍ਹਾਲਿਓਇ
  • ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ
  • ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ
  • ਜਿਨਾ ਭਉ ਤਿਨ੍ਹ੍ਹ ਨਾਹਿ ਭਉ
  • ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ
  • ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ
  • ਜੈਸਾ ਕਰੈ ਕਹਾਵੈ ਤੈਸਾ ਐਸੀ ਬਨੀ ਜਰੂਰਤਿ
  • ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਦੀਜੈ ਡਾਰਿ
  • ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ
  • ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ
  • ਤਿਸੁ ਸਿਉ ਕੈਸਾ ਬੋਲਣਾ ਜਿ ਆਪੇ ਜਾਣੈ ਜਾਣੁ
  • ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ
  • ਦਿਸੈ ਸੁਣੀਐ ਜਾਣੀਐ ਸਾਉ ਨ ਪਾਇਆ ਜਾਇ
  • ਦੀਖਿਆ ਆਖਿ ਬੁਝਾਇਆ ਸਿਫਤੀ ਸਚਿ ਸਮੇਉ
  • ਦੇਂਦੇ ਥਾਵਹੁ ਦਿਤਾ ਚੰਗਾ ਮਨਮੁਖਿ ਐਸਾ ਜਾਣੀਐ
  • ਨਕਿ ਨਥ ਖਸਮ ਹਥ ਕਿਰਤੁ ਧਕੇ ਦੇ
  • ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ
  • ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ
  • ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ
  • ਨਾਨਕ ਤਿਨਾ ਬਸੰਤੁ ਹੈ
  • ਨਾਨਕ ਦੁਨੀਆ ਕੀਆਂ ਵਡਿਆਈਆਂ ਅਗੀ ਸੇਤੀ ਜਾਲਿ
  • ਨਾਨਕ ਪਰਖੇ ਆਪ ਕਉ ਤਾ ਪਾਰਖੁ ਜਾਣੁ
  • ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ
  • ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ
  • ਨਿਹਫਲੰ ਤਸਿ ਜਨਮਸਿ ਜਾਵਤੁ ਬ੍ਰਹਮ ਨ ਬਿੰਦਤੇ
  • ਪਹਿਲ ਬਸੰਤੈ ਆਗਮਨਿ ਤਿਸ ਕਾ ਕਰਹੁ ਬੀਚਾਰੁ
  • ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ
  • ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ
  • ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ
  • ਮੰਤ੍ਰੀ ਹੋਇ ਅਠੂਹਿਆ ਨਾਗੀ ਲਗੈ ਜਾਇ
  • ਮਿਲਿਐ ਮਿਲਿਆ ਨਾ ਮਿਲੈ
  • ਰਤਨਾ ਕੇਰੀ ਗੁਥਲੀ ਰਤਨੀ ਖੋਲੀ ਆਇ
  • ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ
  • ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ
  • ***

    ***

    ***

    ***